500 ਰੁਪਏ ਨੂੰ ਲੈ ਕੇ ਹੋਏ ਝਗੜੇ ਦੌਰਾਨ ਨੌਜਵਾਨ ਦੀ ਮੌਤ, 1 ਗੰਭੀਰ ਜ਼ਖਮੀ

Must read


ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 5 ਜੁਲਾਈ

ਇਥੋਂ ਦੇ ਦੋ ਗੁਆਂਢੀ ਪਰਿਵਾਰਾਂ ਵਿੱਚ ਹੋਏ ਆਪਸੀ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਅਤੇ ਉਸਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਅਤੇ ਗੁਆਂਢ ਵਿੱਚ ਰਹਿੰਦੇ ਰੋਹਿਤ ਮਸੀਹ ਅਤੇ ਰਾਹੁਲ ਮਸੀਹ ਪੁੱਤਰ ਰਵੀ ਮਸੀਹ ਨਾਲ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਅੱਜ ਸਵੇਰੇ 6 ਵਜੇ ਦੇ ਕਰੀਬ ਝਗੜਾ ਹੋ ਗਿਆ। ਜਿਸ ਦੌਰਾਨ ਸੱਟ ਲੱਗਣ ਕਾਰਨ ਰਾਜਨ ਮਸੀਹ ਦੀ ਮੌਤ ਹੋ ਗਈ ਅਤੇ ਬਲਵਿੰਦਰ ਮਸੀਹ ਗੰਭੀਰ ਹੋਣ ਕਾਰਨ ਗੁਰਦਾਸਪੁਰ ਸਿਵਲ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ। ਥਾਣਾ ਮੁਖੀ ਸੁਨੀਲ ਪਠਾਨੀਆ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਫ਼ਰਾਰ ਹਨ।



News Source link

- Advertisement -

More articles

- Advertisement -

Latest article