8th Pay Commission: ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਦੇ ਚਿਹਰੇ ਖੁਸ਼ੀ ਨਾਲ ਖਿੜ ਗਏ ਹਨ। ਦੱਸ ਦੇਈਏ ਕਿ 8ਵੇਂ ਕੇਂਦਰੀ ਵੇਤਨ ਆਯੋਗ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ, ਜਿਸ ਨਾਲ ਲੱਖਾਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਦੀ ਉਮੀਦ ਵਧ ਗਈ ਹੈ। ਜਾਣਕਾਰੀ ਅਨੁਸਾਰ, 8ਵੇਂ ਵੇਤਨ ਆਯੋਗ ਨੇ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ 18 ਅਤੇ 19 ਮਈ 2026 ਨੂੰ ਮਹੱਤਵਪੂਰਨ ਮੀਟਿੰਗਾਂ ਦਾ ਆਯੋਜਨ ਕੀਤਾ। ਇਨ੍ਹਾਂ ਦੋ ਦਿਨਾਂ ਬੈਠਕਾਂ ਵਿੱਚ ਕੇਂਦਰੀ ਕਰਮਚਾਰੀ ਸੰਗਠਨਾਂ, ਯੂਨੀਅਨਾਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ
ਸੂਤਰਾਂ ਅਨੁਸਾਰ ਇਨ੍ਹਾਂ ਮੀਟਿੰਗਾਂ ਦਾ ਮੁੱਖ ਏਜੰਡਾ ਕਰਮਚਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਆਰਥਿਕ ਸਥਿਤੀਆਂ ਵਿੱਚ ਸੁਧਾਰ ਕਰਨਾ ਸੀ।
ਤਨਖ਼ਾਹ ਵਿੱਚ ਵਾਧਾ: ਕਰਮਚਾਰੀਆਂ ਦੀ ਮੁੱਢਲੀ ਤਨਖ਼ਾਹ ਵਿੱਚ ਵਾਧੇ ਨੂੰ ਲੈ ਕੇ ਗੰਭੀਰ ਚਰਚਾ ਹੋਈ।
ਪੈਨਸ਼ਨ ਸੋਧ: ਪੈਨਸ਼ਨਰਾਂ ਲਈ ਪੈਨਸ਼ਨ ਦੀਆਂ ਦਰਾਂ ਨੂੰ ਨਵੇਂ ਸਿਰੇ ਤੋਂ ਨਿਰਧਾਰਿਤ ਕਰਨ ਬਾਰੇ ਵਿਚਾਰ ਕੀਤਾ ਗਿਆ।
ਭੱਤਿਆਂ ਵਿੱਚ ਬਦਲਾਅ: ਕਰਮਚਾਰੀਆਂ ਨੂੰ ਮਿਲਣ ਵਾਲੇ ਵੱਖ-ਵੱਖ ਭੱਤਿਆਂ (Allowances) ਵਿੱਚ ਵਾਧੇ ਦੀ ਮੰਗ ਰੱਖੀ ਗਈ।
ਆਰਥਿਕ ਸਥਿਤੀ ਅਤੇ ਵਿੱਤੀ ਅਨੁਸ਼ਾਸਨ ਮੁੱਖ ਪਹਿਲੂ
ਦੱਸ ਦੇਈਏ ਕਿ ਆਯੋਗ ਆਪਣੀ ਰਿਪੋਰਟ ਤਿਆਰ ਕਰਦੇ ਸਮੇਂ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿੱਤੀ ਅਨੁਸ਼ਾਸਨ ਵਰਗੇ ਮਹੱਤਵਪੂਰਨ ਪਹਿਲੂਆਂ ਨੂੰ ਮੁੱਖ ਰੱਖੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਕਰਮਚਾਰੀ ਸੰਗਠਨਾਂ ਨੂੰ 8 ਮਈ 2026 ਤੱਕ ਆਪਣਾ ਮੈਮੋਰੈਂਡਮ ਜਮ੍ਹਾਂ ਕਰਵਾ ਕੇ ਅਪਾਇੰਟਮੈਂਟ ਲੈਣੀ ਲਾਜ਼ਮੀ ਕੀਤੀ ਗਈ ਸੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਹ ਬੜੀ ਬੇਸਬਰੀ ਨਾਲ ਆਯੋਗ ਦੀ ਅੰਤਿਮ ਰਿਪੋਰਟ ਦੀ ਉਡੀਕ ਕਰ ਰਹੇ ਹਨ। ਜਿਸ ਤੋਂ ਬਾਅਦ ਕਰਮਚਾਰੀਆਂ ਦੀ ਤਨਖਾਹਾਂ ਅਤੇ ਪੈਨਸ਼ਨ ਵੱਧ ਕੇ ਆਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ