9 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਮੋਦੀ – Punjabi Tribune

Must read


ਨਵੀਂ ਦਿੱਲੀ, 5 ਜੂਨ

ਸ੍ਰੀ ਨਰਿੰਦਰ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਸੂਤਰਾਂ ਮੁਤਾਬਕ ਸਹੁੰ ਚੁੱਕ ਪ੍ਰੋਗਰਾਮ 9 ਜੂਨ ਨੂੰ ਸ਼ਾਮ 6 ਵਜੇ ਹੋਵੇਗਾ। ਇਹ ਲਗਾਤਾਰ ਤੀਜੀ ਵਾਰ ਹੋਵੇਗਾ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਲੋਕ ਸਭਾ ਚੋਣ ਵਿੱਚ ਦੇਸ਼ ਵਾਸੀਆਂ ਨੇ ਇੱਕ ਵਾਰ ਫਿਰ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਨੂੰ ਬਹੁਮਤ ਦਿੱਤਾ ਹੈ। ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਨੇ (ਐੱਨਡੀਏ) ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣ ਲਿਆ। ਇਸ ਦੇ ਨਾਲ ਹੀ ਨਵੀਂ ਸਰਕਾਰ ਬਣਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।



News Source link

- Advertisement -

More articles

- Advertisement -

Latest article