ਭਾਰਤੀ ਓਲੰਪਿਕ ਸੰਘ ਦਿੱਲੀ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ’ਚ

Must read


ਨਵੀਂ ਦਿੱਲੀ, 18 ਅਗਸਤ

ਭਾਰਤੀ ਓਲੰਪਿਕ ਸੰਘ (ਆਈਓਏ) ਨੇ ਉਸ ਨੂੰ ਚਲਾਉਣ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਪ੍ਰਸ਼ਾਸਕਾਂ ਦੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਆਈਓਏ ਦੀ ਅਪੀਲ ‘ਤੇ ਅੱਜ ਹੀ ਸੁਣਵਾਈ ਕਰਨ ਲਈ ਸਹਿਮਤੀ ਹੋ ਗਿਆ ਸੀ ਤੇ ਬਾਅਦ ਵਿੱਚ ਸੁਣਵਾਈ 22 ਅਗਸਤ ਨੂੰ ਕਰਨ ਦਾ ਫ਼ੈਸਲਾ ਕੀਤਾ।ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਦਿੱਲੀ ਹਾਈ ਕੋਰਟ ਵੱਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਭਾਰਤੀ ਓਲੰਪਿਕ ਸੰਘ ਦੇ ਮਾਮਲਿਆਂ ਨੂੰ ਨਹੀਂ ਸੰਭਾਲੇਗੀ।





News Source link

- Advertisement -

More articles

- Advertisement -

Latest article