ਜੰਮੂ, 2 ਸਤੰਬਰ
ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਨਾਲ ਸਬੰਧਿਤ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਸੱਤ ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਆਪਣੀ ਪਤਨੀ ਮਨਦੀਪ ਕੌਰ ਨਾਲ ਇੱਕ ਕਾਰ ਵਿੱਚ ਜਾ ਰਿਹਾ ਸੀ। ਪੁਲੀਸ ਨੇ ਉਨ੍ਹਾਂ ਨੂੰ ਜਾਂਚ ਲਈ ਰੋਕਿਆ ਤਾਂ ਸੱਤ ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਰਾਮਤੀਰਥ ਰੋਡ ਦੇ ਰਹਿਣ ਵਾਲੇ ਮੁਲਜ਼ਮ ਕੌਮਾਂਤਰੀ ਤਸਕਰ ਹਨ। ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।