34.2 C
Patiāla
Friday, May 17, 2024

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ ਪਰ ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੇ ਭਾਅ ਹੇਠਾਂ ਨਹੀਂ ਆਏ

Must read


ਨਵੀਂ ਦਿੱਲੀ, 11 ਸਤੰਬਰ

ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ ‘ਚ ਬਦਲਾਅ ਨਾ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਕੀਮਤਾਂ ‘ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾ ਨਹੀਂ ਘਟਾ ਰਹੀਆਂ।



News Source link

- Advertisement -

More articles

- Advertisement -

Latest article