42.2 C
Patiāla
Friday, May 10, 2024

ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਦਾ ਕਤਲ

Must read


ਜਸਵੰਤ ਜੱਸ
ਫ਼ਰੀਦਕੋਟ, 10 ਨਵੰਬਰ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਅੱਜ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਾਤਲਾਨਾ ਹਮਲੇ ਵਿਚ ਡੇਰਾ ਪ੍ਰੇਮੀ ਦੇ ਇਕ ਸੁਰੱਖਿਆ ਕਰਮਚਾਰੀ ਅਤੇ ਨਜ਼ਦੀਕ ਖੜ੍ਹੇ ਇਕ ਐਮਸੀ ਅਮਰ ਸਿੰਘ ਵਿਰਦੀ ਦੇ ਵੀ ਗੋਲੀਆਂ ਵੱਜਣ ਦੀ ਸੂਚਨਾ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਦੇ ਦੋਸ਼ ਸਨ। ਘਟਨਾ ਸਮੇਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਆਪਣੇ ਘਰ ਦੇ ਬਾਹਰ ਅਖ਼ਬਾਰ ਪੜ੍ਹ ਰਿਹਾ ਸੀ।





News Source link

- Advertisement -

More articles

- Advertisement -

Latest article