37.4 C
Patiāla
Wednesday, May 15, 2024

ਅੰਤਰ-ਕਾਲਜ ਕਬੱਡੀ ਮੁਕਾਬਲਿਆਂ ਦਾ ਆਗਾਜ਼

Must read


ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 10 ਨਵੰਬਰ

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਨੈਸ਼ਨਲ ਸਟਾਇਲ ਮਹਿਲਾ ਕਬੱਡੀ ਮੁਕਾਬਲਿਆਂ ਦਾ ਆਗਾਜ ਸ਼ਾਨੋ-ਸ਼ੌਕਤ ਨਾਲ ਹੋਇਆ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ 10 ਤੋਂ 12 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ 28 ਕਾਲਜ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ ਨੇ ਦੱਸਿਆ ਕਿ ਨਾਕਆਊਟ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਫਰੀਦਕੋਟ ਨੇ ਲਹਿਲ ਖੁਰਦ ਕਾਲਜ ਨੂੰ, ਸਰਕਾਰੀ ਕਾਲਜ ਸੁਨਾਮ ਨੇ ਯੂਨੀਵਰਸਿਟੀ ਕਾਲਜ ਘਨੌਰ ਨੂੰ, ਗੁਰੂ ਕਾਸ਼ੀ ਕਾਲਜ ਤਲਵੰਡੀ ਸਾਬੋ ਨੇ ਰਾਮਪੁਰਾ ਫੂਲ ਨੂੰ ਅਤੇ ਖ਼ਾਲਸਾ ਕਾਲਜ ਪਟਿਆਲਾ ਨੇ ਯੂਨੀਵਰਸਿਟੀ ਕਾਲਜ ਬਹਾਦਰਪੁਰ ਨੂੰ ਹਰਾਇਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਖਿਡਾਰਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਉਂਕਾਰ ਸਿੰਘ, ਡਾ. ਸੁੱਚਾ ਸਿੰਘ ਢੇਸੀ, ਅਵਤਾਰ ਸਿੰਘ, ਡਾ. ਸੁਰਿੰਦਰ ਸ਼ਰਮਾ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।





News Source link

- Advertisement -

More articles

- Advertisement -

Latest article