39.3 C
Patiāla
Friday, May 17, 2024

ਕ੍ਰਿਕਟ: ਇੰਗਲੈਂਡ ਬਣਿਆ ਟੀ-20 ਵਿਸ਼ਵ ਚੈਂਪੀਅਨ

Must read


ਮੈਲਬਰਨ (ਆਸਟਰੇਲੀਆ), 13 ਨਵੰਬਰ

ਇੰਗਲੈਂਡ ਨੇ ਐਤਵਾਰ ਨੂੰ ਇਥੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਇੰਗਲੈਂਡ ਨੂੰ ਜਿੱਤ ਲਈ 138 ਦੌੜਾਂ ਦਾ ਟੀਚਾ ਦਿੱਤਾ ਸੀ। ਇੰਗਲੈਂਡ ਨੇ 19 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ। ਜ਼ਿਕਰਯੋਗ ਹੈ ਕਿ ਇਗਲੈਂਡ ਨੇ ਦੂਜੀ ਵਾਰ ਇਹ ਖ਼ਿਤਾਬ ਆਪਣੇ ਨਾਂ ਕੀਤਾ ਹੈ।ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ ’ਤੇ 137  ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। -ਪੀਟੀਆਈ 





News Source link

- Advertisement -

More articles

- Advertisement -

Latest article