41.2 C
Patiāla
Tuesday, May 14, 2024

ਰੂਸ ਵੱਲੋਂ ਯੂਕਰੇਨ ਦੇ ਦਰਜਨ ਟਿਕਾਣਿਆਂ ’ਤੇ ਹਵਾਈ ਹਮਲੇ

Must read


ਕੀਵ, 15 ਨਵੰਬਰ

ਰੂਸ ਵੱਲੋਂ ਅੱਜ ਯੂਕਰੇਨ ’ਤੇ ਕੀਤੇ ਹਵਾਈ ਹਮਲੇ ਦੀਆਂ ਰਿਪੋਰਟਾਂ ਮਗਰੋਂ ਯੂਕਰੇਨੀ ਅਧਿਕਾਰੀਆਂ ਨੇ ਐਮਰਜੈਂਸੀ ਬਿਜਲੀ ਸਪਲਾਈ ਬੰਦ ਕਰਨ ਦਾ ਐਲਾਨ ਕੀਤਾ ਹੈ। ਰੂਸ ਨੇ ਯੂਕਰੇਨ ਦੇ ਊਰਜਾ ਅਤੇ ਹੋਰ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਰਾਜਧਾਨੀ ਕੀਵ ਸਣੇ ਕਈ ਹੋਰ ਸ਼ਹਿਰਾਂ ਵਿੱਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਯੂਕਰੇਨ ਦੇ ਸੀਨੀਅਰ ਅਧਿਕਾਰੀ ਨੇ ਸਥਿਤੀ ਨੂੰ ‘ਗੰਭੀਰ’ ਕਰਾਰ ਦਿੱਤਾ ਅਤੇ ਦੇਸ਼ਵਾਸੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਰੂਸ ਵੱਲੋਂ ਘੱਟੋ ਘੱਟ ਦਰਜਨ ਖੇਤਰਾਂ ਵਿੱਚ ਹਵਾਈ ਹਮਲਿਆਂ ਦੀਆਂ ਰਿਪੋਰਟਾਂ ਹਨ। ਯੂਕਰੇਨੀ ਹਵਾਈ ਸੈਨਾ ਦੇ ਬੁਲਾਰੇ ਨੇ ਕਿਹਾ ਕਿ ਰੂਸ ਨੇ ਲਗਪਗ 100 ਮਿਜ਼ਾਈਲਾਂ ਦਾਗ਼ੀਆਂ ਹਨ। ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਮਿਜ਼ਾਈਲਾਂ ਦੀ ਗਿਣਤੀ 85 ਹੋਣ ਦਾ ਦਾਅਵਾ ਕੀਤਾ ਹੈ। ਜ਼ੈਲੇਂਸਕੀ ਨੇ ਖ਼ਦਸ਼ਾ ਜਤਾਇਆ ਹੈ ਕਿ ਰੂਸ ਅਗਲੇ ਦਿਨਾਂ ਵਿੱਚ ਹੋਰ ਹਮਲੇ ਕਰ ਸਕਦਾ ਹੈ। ਉਧਰ ਅਮਰੀਕਾ ਨੇ ਰੂਸ ਵੱਲੋਂ ਯੂਕਰੇਨ ’ਤੇ ਹਵਾਈ ਹਮਲੇ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। -ਏਪੀ





News Source link

- Advertisement -

More articles

- Advertisement -

Latest article