36.4 C
Patiāla
Sunday, June 21, 2026

ਫੀਫਾ ਵਿਸ਼ਵ ਕੱਪ: ਉਦਘਾਟਨੀ ਸਮਾਗਮ ’ਚ ਸ਼ਾਮਲ ਹੋਣਗੇ ਉਪ ਰਾਸ਼ਟਰਪਤੀ ਧਨਖੜ

Must read


ਨਵੀਂ ਦਿੱਲੀ, 18 ਨਵੰਬਰ

ਉਪ ਰਾਸ਼ਟਰਪਤੀ ਜਗਦੀਪ ਧਨਖੜ ਕਤਰ ਵਿੱਚ ਐਤਵਾਰ ਤੋਂ ਸ਼ੁਰੂ ਹੋ ਰਹੇ ਫੀਫਾ ਵਿਸ਼ਵ ਕੱਪ ਦੇ ਉਦਘਾਟਨੀ ਸਮਾਗਮ ’ਚ ਸ਼ਿਰਕਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸ੍ਰੀ ਧਨਖੜ ਕਤਰ ਦੇ ਸ਼ਾਸਕ ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀ ਦੇ ਸੱਦੇ ’ਤੇ 20-21 ਨਵੰਬਰ ਨੂੰ ਕਤਰ ਦਾ ਦੌਰਾ ਕਰਨਗੇ। ਕਤਰ ਵਿੱਚ ਫੁਟਬਾਲ ਵਿਸ਼ਵ ਕੱਪ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਉਪ ਰਾਸ਼ਟਰਪਤੀ ਧਨਖੜ ਉਥੇ ਰਹਿੰਦੇ ਭਾਰਤੀ ਪਰਵਾਸੀ ਭਾਈਚਾਰੇ ਨੂੰ ਵੀ ਮਿਲਣਗੇ।  -ਪੀਟੀਆਈ





News Source link

- Advertisement -

More articles

- Advertisement -

Latest article