33.1 C
Patiāla
Tuesday, May 14, 2024

ਪੰਜਾਬ ’ਚ ਐੱਨਆਰਆਈ ਅਦਾਲਤਾਂ ਦੀ ਗਿਣਤੀ ਵਧੇ ਤੇ ਅਸੁਰੱਖਿਅਤ ਮਹਿਸੂਸ ਕਰਨ ਵਾਲੇ ਪਰਵਾਸੀਆਂ ਨੂੰ ਹਥਿਆਰਾਂ ਲਾਇਸੈਂਸ ਦਿੱਤੇ ਜਾਣ: ਨਾਪਾ

Must read


ਚੰਡੀਗੜ੍ਹ, 3 ਦਸੰਬਰ

ਉੱਤਰੀ-ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਅੱਜ ਕਿਹਾ ਕਿ ਵੇਲੇ ਸਿਰ ਨਿਆਂ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਐੱਨਆਰਆਈ ਅਦਾਲਤਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਜਲੰਧਰ, ਮੁਹਾਲੀ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈਜ਼ ਦੀ ਸਮੱਸਿਆਵਾਂ ਬਾਰੇ ਪੰਜਾਬ ਸਰਕਾਰ ਵੱਲੋਂ ਐਲਾਨੀਆਂ ਮੀਟਿੰਗਾਂ ਬਾਰੇ ਉਤਸ਼ਾਹਿਤ ਹਨ। ਸ੍ਰੀ ਚਾਹਲ ਨੇ ਕਿਹਾ, ‘ਸੂਬੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਪਰਵਾਸੀ ਪੰਜਾਬੀਆਂ ਦੇ ਮੁੱਦਿਆਂ ਅਤੇ ਚਿੰਤਾਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’ ਉਨ੍ਹਾਂ ਕਿਹਾ ਕਿ ਗੈਂਗ ਵਾਰ ਪਰਵਾਸੀ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਅਸਲਾ ਲਾਇਸੈਂਸ ਦਿੱਤੇ ਜਾਣੇ ਚਾਹੀਦੇ ਹਨ ਜੋ ਅਸੁਰੱਖਿਅਤ ਮਹਿਸੂਸ ਕਰਦੇ ਹਨ।





News Source link

- Advertisement -

More articles

- Advertisement -

Latest article