28.3 C
Patiāla
Sunday, May 12, 2024

ਵਿਧਾਨ ਸਭਾ ਦੇ ਬਜਟ ਇਜਲਾਸ ਸਬੰਧੀ ਸੰਵਿਧਾਨਿਕ ਅੜਿੱਕਾ ਖੜ੍ਹਾ ਹੋਣ ਦਾ ਖ਼ਦਸ਼ਾ

Must read


ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਹਾਲ ਹੀ ਵਿਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 3 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਸੀ ਪਰ ਤਿੰਨ ਮਹੀਨੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਪੰਜਾਬ ਵਿਧਾਨ ਸਭਾ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ ਧਾਰਾ 174 (2) ਅਨੁਸਾਰ ਹਾਲੇ ਤਕ ਵਿਧੀਵਤ ਢੰਗ ਨਾਲ ਅਣਮਿਥੇ ਸਮੇਂ ਲਈ ਮੁਲਤਵੀ ਨਹੀਂ ਕੀਤਾ ਗਿਆ। ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਅਜਿਹਾ ਕਰਨਾ ਰਾਜਪਾਲ ਲਈ ਇਸ ਕਾਰਨ ਸੰਭਵ ਨਹੀਂ ਹੋ ਸਕਿਆ ਕਿਉਂਕਿ ਪੰਜਾਬ ਦੀ ਕੈਬਨਿਟ ਵੱਲੋਂ ਇਸ ਸਬੰਧੀ ਹਾਲੇ ਤੀਕ ਰਾਜਪਾਲ ਨੂੰ ਅਧਿਕਾਰਤ ਤੌਰ ’ਤੇ ਸਿਫ਼ਾਰਸ਼ ਹੀ ਨਹੀਂ ਭੇਜੀ ਗਈ, ਇਸ ਲਈ ਮਾਰਚ ਮਹੀਨੇ ਵਿੱਚ ਹੋਣ ਵਾਲੇ ਇਜਲਾਸ ਸਮੇਂ ਵੱਡੇ ਸੰਵਿਧਾਨਕ ਅੜਿੱਕੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।





News Source link

- Advertisement -

More articles

- Advertisement -

Latest article