ਬੀਐੱਸਐੱਫ ਵੱਲੋਂ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ

Must read


ਅਟਾਰੀ: ਭਾਰਤ-ਪਾਕਿਸਤਾਨ ਕੌਮੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਸਰਹੱਦੀ ਪਿੰਡ ਰੋੜਾਂਵਾਲਾ ਖੁਰਦ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ’ਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਡਰੋਨ ਵਾਪਸ ਪਰਤ ਗਿਆ। ਅਟਾਰੀ ਸਰਹੱਦ ਨੇੜੇ ਪਿੰਡ ਰੋੜਾਂਵਾਲਾ ਖੁਰਦ ਵਿੱਚ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ 11:30 ਵਜੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਡਰੋਨ ਦੀ ਆਵਾਜ਼ ਸੁਣੀ। ਕੰਡਿਆਲੀ ਤਾਰ ਤੋਂ ਪਾਰ ਆਵਾਜ਼ ਸੁਣਦਿਆਂ ਸਾਰ ਸੀਮਾ ਸੁਰੱਖਿਆ ਬਲ ਦੇ ਜਵਾਨ ਚੌਕਸ ਹੋ ਗਏ ਤੇ ਉਨ੍ਹਾਂ ਡਰੋਨ ’ਤੇ ਗੋਲੀਆਂ ਚਲਾਈਆਂ ਤਾਂ ਡਰੋਨ ਵਾਪਸ ਪਰਤ ਗਿਆ। ਅੱਜ ਸਵੇਰ ਜਦੋਂ ਜਵਾਨਾਂ ਨੇ ਉਸ ਖੇਤਰ ਦੀ ਜਾਂਚ ਕੀਤੀ ਤਾਂ ਕੁਝ ਵੀ ਬਰਾਮਦ ਨਹੀਂ ਹੋਇਆ। -ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article