45.7 C
Patiāla
Saturday, May 18, 2024

ਮੁੱਖ ਮੰਤਰੀ ਵੱਲੋਂ ਲੋਕਾਂ ਦੇ ਰੂਬਰੂ ਹੋ ਕੇ ਨਵੇਂ ਸਾਲ ਦੀਆਂ ਵਧਾਈਆਂ

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 1 ਜਨਵਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਲ ਦੇ ਪਹਿਲੇ ਦਿਨ ਭਵਾਨੀਗੜ੍ਹ ਬਲਾਕ ਵਿਚ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਲੋਕਾਂ ਦੇ ਰੂਬਰੂ ਹੋ ਕੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਦਾ ਕਾਫਲਾ ਅੱਜ ਸਵੇਰੇ ਸੰਗਰੂਰ ਜ਼ਿਲ੍ਹੇ ਦੀ ਹਦੂਦ ਅੰਦਰ ਪਿੰਡ ਚੰਨੋਂ ਵਿਖੇ ਦਾਖਲ ਹੋਇਆ ਤਾਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਉਪਰੰਤ ਭਗਵੰਤ ਮਾਨ ਅਨਾਜ ਮੰਡੀ ਭਵਾਨੀਗੜ੍ਹ ਅਤੇ ਪਿੰਡ ਘਰਾਚੋਂ ਰੁਕੇ। ਇਨ੍ਹਾਂ ਥਾਵਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। 





News Source link

- Advertisement -

More articles

- Advertisement -

Latest article