35.8 C
Patiāla
Saturday, May 18, 2024

ਸੀਤ ਲਹਿਰ ਦਾ ਕਹਿਰ: ਪੰਜਾਬ ’ਚ ਬਠਿੰਡਾ ਤੇ ਹਰਿਆਣਾ ’ਚ ਸਿਰਸਾ ਸਭ ਤੋਂ ਠੰਢੇ

Must read


ਚੰਡੀਗੜ੍ਹ, 3 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਮੰਗਲਵਾਰ ਨੂੰ ਸੀਤ ਲਹਿਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਈ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਚਲਾ ਗਿਆ। ਇਸ ਦੌਰਾਨ ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸਥਾਨਾਂ ‘ਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 5.8, ਲੁਧਿਆਣਾ ‘ਚ 5.8, ਪਟਿਆਲਾ ‘ਚ 4.8, ਪਠਾਨਕੋਟ ‘ਚ 6.6, ਫਰੀਦਕੋਟ ‘ਚ 4.8, ਜਦਕਿ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ‘ਚ ਘੱਟੋ-ਘੱਟ ਤਾਪਮਾਨ 4, ਹਿਸਾਰ ‘ਚ 4.5, ਭਿਵਾਨੀ ‘ਚ 6.9 ਅਤੇ ਝੱਜਰ ‘ਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article