28.5 C
Patiāla
Friday, April 17, 2026

ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਤੇ ਧੁੰਦ ਦਾ ਜ਼ੋਰ: ਗੁਰਦਾਸਪੁਰ ’ਚ ਤਾਪਮਾਨ 2.5 ਡਿਗਰੀ ਤੱਕ ਡਿੱਗਿਆ

Must read


ਚੰਡੀਗੜ੍ਹ, 4 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਰਹੀ। ਸੰਘਣੀ ਧੁੰਦ ਨੇ ਸਵੇਰੇ ਪੰਜਾਬ ਅਤੇ ਹਰਿਆਣਾ ਦੇ ਕਈ ਸਥਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੋਵੇਂ ਸੂਬੇ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਦੀ ਲਪੇਟ ‘ਚ ਹਨ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ ਪੰਜਾਬ ਦਾ ਸਭ ਤੋਂ ਠੰਢਾ ਰਿਹਾ, ਜਿੱਥੇ ਪਾਰਾ 2.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ, ਲੁਧਿਆਣਾ 5.8 ਡਿਗਰੀ, ਅੰਮ੍ਰਿਤਸਰ 5.9 ਡਿਗਰੀ, ਪਟਿਆਲਾ 6.0 ਡਿਗਰੀ, ਅੰਮ੍ਰਿਤਸਰ 5.9 ਡਿਗਰੀ ਅਤੇ ਮੁਹਾਲੀ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ (3.8 ਡਿਗਰੀ ਸੈਲਸੀਅਸ) ਨਾਰਨੌਲ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਸਿਰਸਾ ਵਿੱਚ 5.8 ਡਿਗਰੀ ਸੈਲਸੀਅਸ, ਹਿਸਾਰ ਵਿੱਚ 5.9 ਡਿਗਰੀ ਸੈਲਸੀਅਸ, ਕਰਨਾਲ ਵਿੱਚ 6.3 ਡਿਗਰੀ ਸੈਲਸੀਅਸ, ਅੰਬਾਲਾ ਵਿੱਚ 6.3 ਡਿਗਰੀ ਸੈਲਸੀਅਸ, ਰੋਹਤਕ ਵਿੱਚ 6.6 ਡਿਗਰੀ ਸੈਲਸੀਅਸ ਅਤੇ ਭਿਵਾਨੀ ਵਿੱਚ 6.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ‘ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article