27.5 C
Patiāla
Sunday, May 5, 2024

ਧਾਮੀ ਦੇ ਕਾਫ਼ਲੇ ’ਤੇ ਹਮਲੇ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਹੋਰਾਂ ਵਲੋਂ ਨਿਖੇਧੀ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 18 ਜਨਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਫ਼ਲੇ ਉੱਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਧਾਮੀ ਦੀ ਗੱਡੀ ਦੀ ਭੰਨ-ਤੋੜ ਮੰਦਭਾਗਾ ਵਰਤਾਰਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਮੋਰਚੇ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਆਪਸੀ ਵਿਚਾਰਾਂ ਦੇ ਮੱਤਭੇਦ, ਨਰਾਜ਼ਗੀਆਂ ਅਤੇ ਦੂਰੀਆਂ ਨੂੰ ਹਮਲਾ ਕਰਕੇ ਸੁਲਝਾਇਆ ਨਹੀਂ ਜਾ ਸਕਦਾ ਹੈ। ਭਾਜਪਾ ਆਗੂ ਸਰਚਾਂਦ ਸਿੰਘ ਅਤੇ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਸੁਖਜੀਤ ਸਿੰਘ ਬਘੋਰਾ ਆਦਿ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਸ਼੍ਰੋਮਣੀ ਕਮੇਟੀ ਅੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ।

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਭਾਈ ਹਰਜਿੰਦਰ ਸਿੰਘ ਧਾਮੀ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹੋਏ ਹਮਲੇ ਲਈ ਕੌਮੀ ਇਨਸਾਫ਼ ਮੋਰਚਾ ਦੇ ਪ੍ਰਬੰਧਕ ਜੁਆਬਦੇਹ ਹਨ। 





News Source link

- Advertisement -

More articles

- Advertisement -

Latest article