43.6 C
Patiāla
Thursday, May 16, 2024

ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ: ਭਾਜਪਾ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਜਨਵਰੀ

ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਅੱਜ ਇਕ ਮਤਾ ਪਾਸ ਕਰਕੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਵਾਸਤੇ ਵਾਧੂ ਦਰਿਆਈ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਦੋ ਦਿਨਾ ਮੀਟਿੰਗ ਅੱਜ ਇੱਥੇ ਸਮਾਪਤ ਹੋ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਤਾ ਪਾਸ ਕਰਕੇ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਦੂਜੇ ਰਾਜਾਂ ਨਾਲ ਵੰਡਿਆ ਨਹੀਂ ਜਾ ਸਕਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਭਾਜਪਾ ਨੇ ਅਧਿਕਾਰਤ ਤੌਰ ’ਤੇ ਦਰਿਆਈ ਪਾਣੀਆਂ ਬਾਰੇ ਸਪੱਸ਼ਟ ਸਟੈਂਡ ਲਿਆ ਹੈ।





News Source link

- Advertisement -

More articles

- Advertisement -

Latest article