30.8 C
Patiāla
Friday, May 17, 2024

ਜੰਮੂ-ਕਸ਼ਮੀਰ ’ਚ ਸੀਬੀਆਈ ਵੱਲੋਂ 37 ਥਾਵਾਂ ਦੀ ਤਲਾਸ਼ੀ

Must read


ਨਵੀਂ ਦਿੱਲੀ, 3 ਫਰਵਰੀ

ਸੀਬੀਆਈ ਵੱਲੋਂ ਸ਼ੁੱਕਰਵਾਰ ਨੂੰ ਪਿਛਲੇ ਸਾਲ 6 ਮਾਰਚ ਨੂੰ ਵਿੱਤ ਵਿਭਾਗ ਵਿੱਚ ਲੇਖਾ ਸਹਾਇਕ ਦੀ ਭਰਤੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਜੰਮੂ-ਕਸ਼ਮੀਰ ਦੇ ਛੇ ਜ਼ਿਲ੍ਹਿਆਂ ਵਿੱਚ 37 ਥਾਵਾਂ ਦੀ ਤਲਾਸ਼ੀ ਲਈ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੀਬੀਆਈ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਸਵੇਰੇ ਜੰਮੂ ਵਿੱਚ 30 ਥਾਵਾਂ ’ਤੇ ਸਾਲਸੀਆਂ ਅਤੇ ਹੋਰ ਮੁਲਜ਼ਮਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਉਨ੍ਹਾਂ ਕਿਹਾ ਕਿ ਊਧਮਪੁਰ, ਰਾਜਾਪੁਰੀ ਤੇ ਡੋਡਾ ਸਮੇਤ ਹੋਰ ਖੇਤਰਾਂ ਵਿੱਚ ਵੀ ਤਲਾਸ਼ੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਜੰਮੂ ਤੇ ਕਸ਼ਮੀਰ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਵੀਹ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। -ਪੀਟੀਆਈ



News Source link

- Advertisement -

More articles

- Advertisement -

Latest article