45.8 C
Patiāla
Saturday, May 18, 2024

ਪਾਕਿਸਤਾਨ: ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਕਰਾਚੀ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖਾਕ

Must read


ਇਸਲਾਮਾਬਾਦ, 6 ਫਰਵਰੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਭਾਰਤ ਨਾਲ ਕਾਰਗਿਲ ਜੰਗ ਦੇ ਮੁੱਖ ਸੂਤਰਧਾਰ ਰਹੇ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਦੀ ਮ੍ਰਿਤਕ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਪਾਕਿਸਤਾਨ ਲਿਆਂਦਾ ਜਾਵੇਗਾ ਅਤੇ ਕਰਾਚੀ ਵਿੱਚ ਸਪੁਰਦ-ਏ-ਖਾਕ ਕੀਤਾ ਜਾਵੇਗਾ। ਮੀਡੀਆ ਦੀਆਂ ਖਬਰਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ। ਦੱੱਸਣਯੋਗ ਹੈ ਕਿ ਲੰਮਾ ਸਮਾਂ ਇੱਕ ਲਾਇਲਾਜ ਬਿਮਾਰੀ ਨਾਲ ਜੂਝਣ ਮਗਰੋਂ ਐਤਵਾਰ ਨੂੰ ਦੁਬਈ ਦੇ ਇੱਕ ਹਸਪਤਾਲ ਵਿੱਚ ਪਰਵੇਜ਼ ਮੁਸ਼ੱਰਫ ਦਾ ਦੇਹਾਂਤ ਹੋ ਗਿਆ ਸੀ। -ਪੀਟੀਆਈ





News Source link

- Advertisement -

More articles

- Advertisement -

Latest article