41.2 C
Patiāla
Sunday, May 19, 2024

ਨੌਜਵਾਨਾਂ ਨੂੰ ਧੋਖੇ ਨਾਲ ਲਿਬੀਆ ਭੇਜਣ ਵਾਲਾ ਏਜੰਟ ਦਿੱਲੀ ਤੋਂ ਗ੍ਰਿਫ਼ਤਾਰ

Must read


ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 6 ਫਰਵਰੀ

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਲੰਗ ਮਜਾਰੀ ਸਣੇ ਪੰਜਾਬ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਨੌਜਵਾਨਾਂ ਨੂੰ ਧੋਖੇ ਨਾਲ ਲਿਬੀਆ ਭੇਜਣ ਵਾਲੇ ਏਜੰਟ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਮਗਰੋਂ ਉਸ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਡੀਐੱਸਪੀ ਅਜੈ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ 12 ਭਾਰਤੀ ਨੌਜਵਾਨ ਲਿਬੀਆ ਵਿੱਚ ਫਸੇ ਹੋਏ ਹਨ। ਇਹ ਸ਼ਿਕਾਇਤ ਮਿਲਣ ਮਗਰੋਂ ਉਨ੍ਹਾਂ ਪੁਲੀਸ ਦੀ ਇੱਕ ਟੀਮ ਦਿੱਲੀ ਭੇਜੀ ਸੀ, ਜਿਸ ਨੇ ਅੱਜ ਉਕਤ ਨੌਜਵਾਨਾਂ ਨੂੰ ਧੋਖੇ ਨਾਲ ਲਿਬੀਆ ਭੇਜਣ ਵਾਲੇ ਏਜੰਟ ਰਾਜਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਪੁਲੀਸ ਨੇ ਸ੍ਰੀ ਆਨੰਦਪੁਰ ਸਾਹਿਬ ਥਾਣੇ ਵਿੱਚ ਕੁਲਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਲੰਗ ਮਜਾਰੀ ਦੀ ਸ਼ਿਕਾਇਤ ’ਤੇ ਰਾਜਵਿੰਦਰ ਸਿੰਘ ਵਾਸੀ ਨਵੀਂ ਦਿੱਲੀ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਮਗਰੋਂ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ।

ਨੌਜਵਾਨਾਂ ਨੂੰ ਜਲਦੀ ਵਾਪਸ ਲਿਆਵਾਂਗੇ: ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮਾਮਲਾ ਧਿਆਨ ਵਿੱਚ ਆਉਣ ’ਤੇ ਉਨ੍ਹਾਂ ਤੁਰੰਤ ਵਿਦੇਸ਼ ਮੰਤਰਾਲੇ ਰਾਹੀਂ ਲਿਬੀਆ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਬਣਾਇਆ ਤੇ ਸਾਰੇ ਨੌਜਵਾਨਾਂ ਦੀ ਹਾਲਤ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਪੀੜਤ ਨੌਜਵਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਆਖਿਆ। ਇਸ ਮਗਰੋਂ ਭਾਰਤੀ ਦੂਤਾਵਾਸ ਨੇ ਉਕਤ ਨੌਜਵਾਨਾਂ ਨਾਲ ਰਾਬਤਾ ਬਣਾਇਆ ਤੇ ਉਨ੍ਹਾਂ ਨੂੰ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਇਆ। ਸ੍ਰੀ ਬੈਂਸ ਨੇ ਦੱਸਿਆ ਕਿ ਉਕਤ ਪੀੜਤ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਸਬੰਧੀ ਚਾਰਾਜੋਈ ਆਰੰਭ ਦਿੱਤੀ ਗਈ ਹੈ।





News Source link

- Advertisement -

More articles

- Advertisement -

Latest article