31.6 C
Patiāla
Thursday, May 16, 2024

ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰ ਮੰਗੇ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਫਰਵਰੀ

ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਉੱਥੇ ਪਿਛਲੇ ਸਮੇਂ ਵਿੱਚ ਨਗਦ ਇਨਾਮਾਂ ਤੋਂ ਸੱਖਣੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿਨੈ ਪੱਤਰ ਮੰਗੇ ਜਾ ਰਹੇ ਹਨ। ਬਿਨੈ ਪੱਤਰ 6 ਮਾਰਚ ਤੱਕ ਦਿੱਤੇ ਜਾ ਸਕਦੇ ਹਨ। ਨਗਦ ਇਨਾਮ ਨੀਤੀ ਸਬੰਧੀ ਟੂਰਨਾਮੈਂਟਾਂ ਦੀ ਸੂਚੀ, ਨਗਦ ਇਨਾਮ ਦੀ ਰਾਸ਼ੀ, ਯੋਗਤਾ ਅਤੇ ਬਿਨੈ ਪੱਤਰ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.pbsports.punjab.gov.in ਉੱਤੇ ਉਪਲੱਬਧ ਹੈ।





News Source link

- Advertisement -

More articles

- Advertisement -

Latest article