ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਤਹਿਤ ਛੇ ਵਰ੍ਹਿਆਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਜਾਰੀ ਬਿਆਨ ’ਚ ਦੱਸਿਆ ਕਿ ਪੰਜੋਲੀ ਕਈ ਦਫ਼ਾ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਅਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਸੀ ਪਰ ਉਦੋਂ ਪਾਰਟੀ ਨੇ ਸਹਿਣਸ਼ੀਲਤਾ ਰੱਖਦਿਆਂ ਕੋਈ ਕਾਰਵਾਈ ਨਹੀਂ ਕੀਤੀ ਸੀ।

ਬੇੜੀਆਂ ’ਚੋਂ ਮੁਕਤ ਹੋ ਕੇ ਖ਼ੁਸ਼ ਹਾਂ: ਪੰਜੋਲੀ

ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਸਾਫ਼ ਹੈ ਕਿ ਪਾਰਟੀ ਹੁਣ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਈ ਹੈ। ਉਹ ਬੇੜੀਆਂ ’ਚੋਂ ਮੁਕਤ ਹੋ ਕੇ ਹੁਣ ਖ਼ੁਸ਼ ਹਨ ਅਤੇ ਉਹ ਪੰਥ ਦੀ ਸੇਵਾ ਵਿਚ ਜੁਟਣਗੇ।





News Source link

- Advertisement -

More articles

- Advertisement -

Latest article