ਮੁੰਬਈ, 18 ਫਰਵਰੀ
ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦੇਣ ਤੋਂ ਇਕ ਦਿਨ ਬਾਅਦ ਵਿਰੋਧੀ ਧੜੇ ਦੇ ਮੁਖੀ ਊਧਵ ਠਾਕਰੇ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਸੱਦਿਆ ਹੈ। ਠਾਕਰੇ ਦੇ ਸਹਿਯੋਗੀ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਨੇਤਾਵਾਂ, ਉਪ ਨੇਤਾਵਾਂ, ਚੁਣੇ ਹੋਏ ਪ੍ਰਤੀਨਿਧਾਂ ਅਤੇ ਬੁਲਾਰਿਆਂ ਦੀ ਮੀਟਿੰਗ ਦੁਪਹਿਰ ਨੂੰ ਬਾਂਦਰਾ ਵਿਚ ਠਾਕਰੇ ਦੀ ਰਿਹਾਇਸ਼ ‘ਮਾਤੋਸ਼੍ਰੀ’ ਵਿਚ ਹੋਵੇਗੀ।