33.1 C
Patiāla
Tuesday, May 7, 2024

ਪੰਜਾਬ ’ਚ ਅਮਨ-ਸ਼ਾਂਤੀ ਬਰਕਰਾਰ, ਸੂਬੇ ਨੂੰ ਅਫ਼ਗ਼ਾਨਿਸਤਾਨ ਨਹੀਂ ਬਣਨ ਦਿਆਂਗਾ: ਮੁੱਖ ਮੰਤਰੀ

Must read


ਚੰਡੀਗੜ੍ਹ, 24 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਸੰਬੋਧਨ ਵਿੱਚ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਰਾਜ ’ਚ ਅਮਨ ਸ਼ਾਂਤੀ ਬਰਕਰਾਰ ਹੈ। ਸ੍ਰੀ ਮਾਨ ਨੇ ਕਿਹਾ ਕਿ ਜਿਸ ਦੌਰ ਵਿੱਚ ਪੰਜਾਬ ਦੇ ਨੌਜਵਾਨ ਲੈਪਟਾਪ ਅਤੇ ਨੌਕਰੀਆਂ ਦੇ ਹੱਕਦਾਰ ਹਨ, ਅਸੀਂ ਉਨ੍ਹਾਂ ਨੂੰ ਧਾਰਮਿਕ ਮਕਸਦ ਲਈ ਬਣੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਵਾਂਗੇ। ੳਹ ਪੰਜਾਬ ਨੂੰ ਅਫ਼ਗ਼ਾਨਿਸਤਾਨ ਨਹੀਂ ਬਣਨ ਦੇਣਗੇ। ਸੰਖੇਪ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਭਰੋਸੇ ਨੂੰ ਨੂੰ ਟੁੱਟਣ ਦੇਣਗੇ। ਧਰਮ ਦੇ ਨਾਂ ‘ਤੇ ‘ਅਸ਼ਾਂਤੀ’ ਪੈਦਾ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ।





News Source link

- Advertisement -

More articles

- Advertisement -

Latest article