33 C
Patiāla
Wednesday, May 22, 2024

ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਮਾਰਚ

ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ’ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ ਖਾਲਸਾ ਪੰਥ ਵੱਲੋਂ ਵਿਸ਼ਾਲ ਪੰਥਕ ਵਹੀਰ ਸ਼ੁਰੂ ਕੀਤੀ ਜਾਵੇਗੀ, ਜੋ ਲੋਕਾਂ ਵਿਚ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ।

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਮਾਮਲੇ ਨੂੰ ਵਿਚਾਰਨ ਵਾਸਤੇ ਅੱਜ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਅਤੇ ਸਭਾ ਸੁਸਾਇਟੀਆਂ ਦੇ ਪ੍ਰਤੀਨਿਧਾਂ ਦੀ ਸਾਂਝੀ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ। ਅਕਾਲ ਤਖ਼ਤ ਦੇ ਜ਼ਮੀਨਦੋਜ਼ ਹਾਲ ਵਿਖੇ ਹੋਈ ਮੀਟਿੰਗ ਵਿੱਚ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੇ ਸੁਝਾਅ ਅਤੇ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਵਾਸਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ। ਸਿੱਖਾਂ ਦੀ ਸਾਖ਼ ਨੂੰ ਖੋਰਾ ਲਾਉਣ ਅਤੇ ਸਿੱਖਾਂ ਵਿਰੁੱਧ ਹੋ ਰਹੇ ਕੂੜ ਪ੍ਰਚਾਰ ਨੂੰ ਠੱਲ੍ਹ ਪਾਉਣ ਵਾਸਤੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਆਖਿਆ ਕਿ ਉਹ ਅਜਿਹੇ ਚੈਨਲਾਂ ਅਤੇ ਮੀਡੀਆ ਖ਼ਿਲਾਫ਼ ਕਾਰਵਾਈ ਕਰਨ, ਜੋ ਸਿੱਖਾਂ ਨੂੰ ਬਦਨਾਮ ਕਰ ਰਹੇ ਹਨ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਵੱਲੋਂ ਵੀ ਆਪੋ ਆਪਣੇ ਵਿਚਾਰ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਸਿਆਸੀ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੂੰ ਨਹੀਂ ਸੱਦਿਆ ਗਿਆ ਸੀ। ਅੱਜ ਅਕਾਲ ਤਖ਼ਤ ਵਿਖੇ ਅਜਿਹੇ ਲੋਕ ਵੀ ਪੁੱਜੇ ਹੋਏ ਸਨ, ਜਿਨ੍ਹਾਂ ਦੇ ਬੱਚੇ ਜਾਂ ਰਿਸ਼ਤੇਦਾਰ ਪੁਲੀਸ ਵੱਲੋਂ ਹਿਰਾਸਤ ਵਿੱਚ ਲਾਏ ਗਏ ਹਨ।

 

 





News Source link

- Advertisement -

More articles

- Advertisement -

Latest article