33.6 C
Patiāla
Monday, May 20, 2024

ਮਾਣਹਾਨੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ 13 ਅਪਰੈਲ ਤਕ ਜ਼ਮਾਨਤ ਮਿਲੀ; ਅਗਲੀ ਸੁਣਵਾਈ 3 ਮਈ ਨੂੰ

Must read


ਸੂਰਤ, 3 ਅਪਰੈਲ

ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪਰੈਲ ਤਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਿਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਗਈਆਂ ਸਨ। ਇੱਕ ਵਿਚ ਮਾਣਹਾਨੀ ਦੇ ਕੇਸ ਵਿੱਚ ਮਿਲੀ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਤੇ ਦੂਜੀ ਵਿਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ 13 ਅਪਰੈਲ ਤੱਕ ਰਾਹੁਲ ਨੂੰ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ ਰੱਦ ਕਰਨ ਦੇ ਮਾਮਲੇ ’ਤੇ ਅਗਲੀ ਸੁਣਵਾਈ 3 ਮਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਸੂਰਤ ਪੁੱਜੇ। ਰਾਹੁਲ ਨੇ ਦਿੱਲੀ ਤੋਂ ਸੂਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਸਵੇਰੇ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।



News Source link

- Advertisement -

More articles

- Advertisement -

Latest article