41.8 C
Patiāla
Wednesday, May 15, 2024

ਅਮਰੀਕਾ ਦੇ ‘ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼’ ਵਿੱਚ 14 ਅਪਰੈਲ ਨੂੰ ਸਿੱਖ ਨੈਸ਼ਨਲ ਡੇਅ ਵਜੋਂ ਮਾਨਤਾ ਦੇਣ ਦਾ ਮਤਾ ਪੇਸ਼

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 7 ਅਪਰੈਲ

ਅਮਰੀਕੀ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼’ ਵਿਚ 14 ਅਪਰੈਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਿੱਖ ਨੈਸ਼ਨਲ ਡੇਅ ਵਜੋਂ ਮਨਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਹ ਪ੍ਰਸਤਾਵ ਅਮਰੀਕਾ ਦੇ ਦੋ ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤਾ ਗਿਆ। ਇਸ ਸਬੰਧੀ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੰਸਦ ਮੈਂਬਰ ਮੈਰੀ ਗੇਅ ਸਕੈਨਲੋਨ ਨੇ ਬੀਤੇ ਦਿਨ ਹੇਠਲੇ ਸਦਨ ਵਿਚ ਇਸ ਸਬੰਧੀ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਕਿ ਸਿੱਖ ਧਰਮ ਵਿੱਚ ਖਾਲਸਾ ਸਾਜਨਾ ਦਿਵਸ ਦੀ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਮਤੇ ਵਿੱਚ ਖਾਲਸਾ ਸਾਜਨਾ ਦਿਵਸ ਦੇ ਇਤਿਹਾਸ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੰਸਦ ਮੈਂਬਰ ਨੇ ਕਿਹਾ ਕਿ ਅਮਰੀਕਾ ਵਿਚ ਸਿੱਖਾਂ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਤੇ ਨੂੰ ਪਾਸ ਕੀਤਾ ਜਾਣਾ ਚਾਹੀਦਾ ਹੈ। ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਅਮਰੀਕਾ ਦੇ ਕਈ ਸੂਬਿਆਂ ਵਿੱਚ ਪਹਿਲਾਂ ਹੀ ਇਸ ਦਿਵਸ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ ਅਤੇ ਇਹ ਤਿਉਹਾਰ ਮਨਾਇਆ ਜਾਂਦਾ ਹੈ।





News Source link

- Advertisement -

More articles

- Advertisement -

Latest article