33.6 C
Patiāla
Monday, May 20, 2024

ਜਲੰਧਰ ਉਪ-ਚੋਣ ਲਈ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰੇਗਾ: ਬਾਦਲ

Must read


ਨਿੱਜੀ ਪੱਤਰ ਪ੍ਰੇਰਕ

ਜਲੰਧਰ, 8 ਅਪਰੈਲ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਅੱਜ ਫ਼ੈਸਲਾ ਕੀਤਾ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਉਪ ਚੋਣ ਵਿਚ ਬਸਪਾ ਦੀ ਹਮਾਇਤ ਨਾਲ ਅਕਾਲੀ ਦਲ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ। ਇੱਥੋਂ ਦੇ ਪੰਜਾਬ ਪ੍ਰੈਸ ਕੱਲਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੀ ਪ੍ਰੋੜਤਾ ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਵੀ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਪ ਚੋਣ ਲਈ ਰਸਮੀ ਪ੍ਰਚਾਰ 10 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਇਸ ਮੁਹਿੰਮ ਦਾ ਹਿੱਸਾ ਬਣਨਗੇ।





News Source link

- Advertisement -

More articles

- Advertisement -

Latest article