40.4 C
Patiāla
Wednesday, May 22, 2024

ਐੱਸਜੀਪੀਸੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Must read


ਪੱਤਰ ਪ੍ਰੇਰਕ

ਪਾਤੜਾਂ, 8 ਅਪਰੈਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਪਾਤੜਾਂ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਹਰਿਆਊ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਰਵਾਈਕਲ ਦੇ ਮਾਮੂਲੀ ਜਿਹੇ ਆਪਰੇਸ਼ਨ ਉਪਰੰਤ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਅੱਜ ਉਹ ਅਕਾਲ ਚਲਾਣਾ ਕਰ ਗਏ।

ਮਿਲੀ ਜਾਣਕਾਰੀ ਅਨੁਸਾਰ ਉਹ ਸਰਵਾਈਕਲ ਦੇ ਆਪਰੇਸ਼ਨ ਲਈ ਉਹ ਮੁਹਾਲੀ ਦੇ ਇਕ ਹਸਪਤਾਲ ਵਿੱਚ ਦਾਖਲ ਹੋਏ ਸਨ, ਜਿੱਥੇ ਅੱਜ ਰਾਤ 9 ਵਜੇ ਦੇ ਕਰੀਬ ਆਪਰੇਸ਼ਨ ਉਪਰੰਤ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜੋ ਉਨ੍ਹਾਂ ਲਈ ਲਈ ਜਾਨਲੇਵਾ ਸਾਬਿਤ ਹੋਇਆ। ਦੱਸਣਯੋਗ ਹੈ ਕਿ ਨਿਰਮਲ ਸਿੰਘ ਹਰਿਆਊ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫੀ ਨੇੜਲਿਆਂ ਵਿੱਚ ਗਿਣੇ ਜਾਂਦੇ ਸਨ। ਉਨ੍ਹਾਂ ਦੇ ਛੋਟੇ ਭਰਾ ਬਲਜਿੰਦਰ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਬਲਜਿੰਦਰ ਸਿੰਘ ਦੀ ਪਤਨੀ ਹਰਜੀਤ ਕੌਰ ਹਰਿਆਊ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ।





News Source link

- Advertisement -

More articles

- Advertisement -

Latest article