31 C
Patiāla
Sunday, May 12, 2024

ਪੱਟੀ ਤੋਂ ਸ਼ਿਮਲਾ ਲਈ ਸਰਕਾਰੀ ਬੱਸ ਸੇਵਾ ਸ਼ੁਰੂ

Must read


ਪੱਤਰ ਪ੍ਰੇਰਕ

ਪੱਟੀ, 9 ਅਪਰੈਲ

ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਜੱਦੀ ਸ਼ਹਿਰ ਪੱਟੀ ਤੋਂ ਸ਼ਿਮਲਾ (ਹਿਮਾਚਲ ਪ੍ਰਦੇਸ਼) ਲਈ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਭੁੱਲਰ ਨੇ ਕਿਹਾ ਕਿ ਰੋਜ਼ਾਨਾ ਸਵੇਰੇ 10.20 ਵਜੇ ਪੱਟੀ ਸਟੈਂਡ ਤੋਂ ਚੱਲ ਕੇ ਵਾਇਆ ਅੰਮ੍ਰਿਤਸਰ-ਜਲੰਧਰ-ਚੰਡੀਗੜ੍ਹ ਤੋਂ ਹੁੰਦੀ ਹੋਈ ਇਹ ਬੱਸ ਰਾਤ ਨੂੰ 10.30 ਵਜੇ ਸ਼ਿਮਲਾ ਪੁੱਜੇਗੀ। ਅਗਲੇ ਦਿਨ ਸਵੇਰੇ 7.10 ’ਤੇ ਸ਼ਿਮਲਾ ਤੋਂ ਰਵਾਨਾ ਹੋ ਕੇ ਸ਼ਾਮ ਨੂੰ 7.30 ਵਜੇ ਪੱਟੀ ਵਾਪਸ ਪੁੱਜੇਗੀ। ਉਨ੍ਹਾਂ ਦੱਸਿਆ ਕਿ ਪੱਟੀ ਤੋਂ ਸ਼ਿਮਲਾ ਤੱਕ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ‘ਆਪ’ ਪਹਿਲੀ ਸਰਕਾਰ ਹੈ ਜਿਸ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਜਿਹੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਸਸਤੀ ਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਉਣ ਲਈ ਜ਼ਰੂਰਤ ਵਾਲੀਆਂ ਥਾਵਾਂ ਤੋਂ ਸਰਕਾਰੀ ਬੱਸਾਂ ਚਲਾਉਣ ਲਈ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਤੇ ਪਨਬਸ ਵਿਭਾਗ ਨੂੰ ਲੰਘੇ ਵਿੱਤੀ ਵਰ੍ਹੇ ਦੌਰਾਨ 700.88 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਕਿ ਸਾਲ 2021-22 ਦੌਰਾਨ 547.80 ਕਰੋੜ ਸੀ। ਇਸ ਤਰ੍ਹਾਂ 28.11 ਫ਼ੀਸਦੀ ਦੇ ਵਾਧੇ ਨਾਲ ਪੰਜਾਬ ਰੋਡਵੇਜ਼ ਤੇ ਪਨਬਸ ਵਿਭਾਗ ਦੀ ਆਮਦਨ ’ਚ 153.80 ਕਰੋੜ ਰੁਪਏ ਦਾ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਸੂਬੇ ਵਿੱਚੋਂ ਪ੍ਰਾਈਵੇਟ ਬੱਸ ਮਾਫੀਆ ਦਾ ਖ਼ਾਤਮਾ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। 





News Source link

- Advertisement -

More articles

- Advertisement -

Latest article