34.2 C
Patiāla
Friday, May 17, 2024

ਜਾਅਲੀ ਸਰਟੀਫਿਕੇਟ ਮਾਮਲੇ ’ਚ ਦਲਿਤ ਜਥੇਬੰਦੀਆਂ ਵੱਲੋਂ ਧਰਨੇ ਦੇਣ ਦਾ ਐਲਾਨ

Must read


ਪੱਤਰ ਪ੍ਰੇਰਕ

ਚੰਡੀਗੜ੍ਹ, 12 ਅਪਰੈਲ

ਪੰਜਾਬ ਐਗਰੀਗਲਚਰ ਯੂਨੀਵਰਸਿਟੀ ਰਿਜ਼ਰਵੇਸ਼ਨ ਪਾਲਿਸੀ ਇੰਪਲੀਮੈਂਟੇਸ਼ਨ ਮੋਰਚਾ ਨੇ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਦੇ ਮਾਮਲੇ ਵਿੱਚ ਸੁਣਵਾਈ ਨਾ ਹੋਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਪ੍ਰਧਾਨ ਜਸਵੀਰ ਸਿੰਘ ਪਮਾਲੀ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਸੰਘਰਸ਼ ਵਿੱਢਣ ਸਬੰਧੀ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਰਵਉੱਚ ਅਦਾਲਤ ਵੱਲੋਂ ਜਾਰੀ ਹਦਾਇਤਾਂ ਦੇ ਬਾਵਜੂਦ ਇੱਕ ਸੇਵਾਮੁਕਤ ਅਧਿਆਪਕ ਦਾ ਜਾਅਲੀ ਐੱਸਸੀ ਸਰਟੀਫਿਕੇਟ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 20 ਅਪਰੈਲ ਤੋਂ ਮੁਹਾਲੀ ਵਿੱਚ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਭਲਾਈ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਾ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।





News Source link

- Advertisement -

More articles

- Advertisement -

Latest article