ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਤਫਤੀਸ਼ ’ਚ ਸ਼ਾਮਲ ਹੋਣ ਲਈ ਮੁੜ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੂੰ ਭਲਕੇ 14 ਅਪਰੈਲ ਨੂੰ ਤਫਤੀਸ਼ ’ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।