45.7 C
Patiāla
Monday, May 20, 2024

ਮਹਿਲਾ ਪਹਿਲਵਾਨਾਂ ਦਾ ਜਿਨਸੀ ਸੋਸ਼ਣ ਮਾਮਲਾ: ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ: ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਕਿਹਾ

Must read


ਵੀਂ ਦਿੱਲੀ, 26 ਅਪਰੈਲ

ਦਿੱਲੀ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਐੱਫਆਈਆਰ ਦਰਜ ਕਰਨ ਤੋਂ ਪਹਿਲਾਂ ਕਿ ਮੁੱਢਲੀ ਜਾਂਚ ਦੀ ਲੋੜ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਕੋਲ ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐੱਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 28 ਅਪਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਲੀ ਪੁਲੀਸ ਆਪਣਾ ਪੱਖ ਰੱਖ ਸਕਦੀ ਹੈ।





News Source link

- Advertisement -

More articles

- Advertisement -

Latest article