32 C
Patiāla
Tuesday, May 21, 2024

ਭਾਜਪਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ: ਯੋਗੀ

Must read


ਲਖਨਊ, 1 ਮਈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਇੱਥੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਭਰਮਾਉਣ ਦੀ ਥਾਂ ਵਿਕਾਸ ’ਤੇ ਧਿਆਨ ਕੇਂਦਰਿਤ ਕਰਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਫ਼ੀਆ ਰਾਜ ਨਹੀਂ ਹੈ ਅਤੇ ਮਾਣ ਨਾਲ ਘੁੰਮਣ ਵਾਲੇ ਗੁੰਡੇ ਹੁਣ ਗਲਾਂ ’ਚ ਤਖ਼ਤੀਆਂ ਪਾ ਕੇ ਰਹਿਮ ਦੀ ਭੀਖ ਮੰਗ ਰਹੇ ਹਨ।

ਉੱਤਰ ਪ੍ਰਦੇਸ਼ ਵਿੱਚ ਹੋ ਰਹੀਆਂ ਨਗਰ ਨਿਗਮ ਚੋਣਾਂ ਸਬੰਧੀ ਮੁਰਾਦਾਬਾਦ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਯੋਗੀ ਨੇ ਕਿਹਾ, ‘‘ਭਾਜਪਾ ਸਰਕਾਰ ‘ਸਬਕਾ ਸਾਥ ਸਬਕਾ ਵਿਕਾਸ’ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਅਸੀਂ ਕਿਸੇ ਇੱਕ ਵਰਗ ਨੂੰ ਭਰਮਾਉਣ ਦੀ ਥਾਂ ਵਿਕਾਸ ’ਤੇ ਧਿਆਨ ਕੇਂਦਰਿਤ ਕੀਤਾ ਹੈ।’’ ਮੁਰਾਦਾਬਾਦ ਦੇ ਪਿੱਤਲ ਉਦਯੋਗ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗ ਘਾਟੇ ’ਚ ਜਾ ਰਿਹਾ ਸੀ ਅਤੇ ਕਾਰੀਗਰ ਪਰਵਾਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਅਗਵਾਈ ਹੇਠ ਹੁਣ ਮੁਰਾਦਾਬਾਦ ਦਾ ਪਿੱਤਲ ਉਦਯੋਗ ਬੁਲੰਦੀਆਂ ’ਤੇ ਹੈ। -ਪੀਟੀਆਈ



News Source link

- Advertisement -

More articles

- Advertisement -

Latest article