39.1 C
Patiāla
Monday, June 8, 2026

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੇਅਦਬੀ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ’ਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ

Must read


ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 2 ਮਈ

ਅੱਜ ਇਥੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੋਈ ਵਿਅਕਤੀ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਅਕੀਦਾ ਰੱਖਦਾ ਹੈ, ਉਹ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ‘ ਚ ਹਿੱਸਾ ਨਾ ਲਵੇ। ਗਿਆਨੀ ਰਘਬੀਰ ਸਿੰਘ ਨੇ ਵੀਡੀਓ ਜਾਰੀ ਕਰਕੇ ਸੰਗਤ ਨੂੰ ਅਪੀਲ ਕੀਤੀ ਕੀ ਇਸ ਬੇਅਦਬੀ ਕਾਂਡ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ਦੇ ਵਿਚ ਸੰਗਤ ਹਿੱਸਾ ਨਾ ਲਏ ਤੇ ਨਾਲ ਹੀ ਗੁਰੂ ਘਰਾਂ ਦੇ ਪਾਠੀ ਸਿੰਘ ਤੇ ਰਾਗੀ ਸਿੰਘ ਵੀ ਸੇਵਾਵਾਂ ਨਾ ਦੇਣ। ਉਨ੍ਹਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਦੋਸ਼ੀ ਨਮਿੱਤ ਪਾਠ ਰੱਖਣ ਲਈ ਕੋਈ ਵੀ ਗੁਰੂਘਰ ਸਾਹਿਬਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਦੇਣ।





News Source link

- Advertisement -

More articles

- Advertisement -

Latest article