ਸਿਰਸਾ: ਦੇਸ਼ ਭਗਤ ਯਾਦਗਾਰ ਲੋਕ ਕੇਂਦਰ ਨੇ ਬ੍ਰਿਜ ਭੂਸ਼ਨ ਦਾ ਪੁਤਲਾ ਫੂਕਿਆ

Must read


ਪ੍ਰਭੂ ਦਿਆਲ

ਸਿਰਸਾ, 9 ਮਈ

ਦੇਸ਼ ਭਗਤ ਯਾਦਗਾਰ ਲੋਕ ਕੇਂਦਰ ਨਾਲ ਜੁੜੇ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਚੌਕ ’ਚ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬ੍ਰਿਜ ਭੂਸ਼ਨ ਦੀ ਜਲਦ ਗ੍ਰਿਫ਼ਤਾਰੀ ਨਾ ਹੋਣ ’ਤੇ ਤਿੱਖੇ ਅੰਦੋਲਨ ਦੀ ਚਿਤਾਵਨੀ ਦਿੱਤੀ। ਦੇਸ਼ ਭਗਤ ਯਾਦਗਾਰ ਲੋਕ ਕੇਂਦਰ ਦੇ ਯੂਥ ਵਿੰਗ ਦੇ ਨੌਜਵਾਨ ਸ਼ਹੀਦ ਭਗਤ ਸਿੰਘ ਚੌਕ ਇੱਕਠੇ ਹੋਏ। ਇਸ ਮੌਕੇ ’ਤੇ ਕੇਂਦਰ ਦੇ ਆਗੂ ਤਿਲਕ ਰਾਜ ਵਿਨਾਇਕ, ਜਗਰੂਪ ਸਿੰਘ ਚੌਬੁਰਜਾ ਤੇ ਹੈਪੀ ਬਖਸ਼ੀ ਨੇ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਤੇ ਭਾਜਪਾ ਸੰਸਦ ਮੈਂਬਰ ’ਤੇ ਦੇਸ਼ ਦੇ ਨਾਮੀ ਪਹਿਲਵਾਨਾਂ ਨੇ ਜਿਨਸ਼ੀ ਸੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਉਸ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਹਨ ਪਰ ਇਸ ਦੇ ਬਾਵਜੂਦ ਸਰਕਾਰ ਨੇ ਹਾਲੇ ਤੱਕ ਉਸ ਨੂੰ ਅਹੁਦਿਆਂ ਤੋਂ ਬਰਖਾਸਤ ਨਹੀਂ ਕੀਤਾ ਹੈ ਤੇ ਨਾ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਇਹ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਅੰਦੋਲਨ ਖੜ੍ਹਾ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article