27.2 C
Patiāla
Sunday, May 5, 2024

ਨੀਤੀ ਆਯੋਗ ਦੀ ਮੀਟਿੰਗ ’ਚੋਂ ਭਗਵੰਤ ਮਾਨ ਸਣੇ 11 ਮੁੱਖ ਮੰਤਰੀ ਰਹੇ ਗ਼ੈਰ-ਹਾਜ਼ਰ

Must read


ਨਵੀਂ ਦਿੱਲੀ, 27 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਇਥੇ ਨੀਤੀ ਆਯੋਗ ਕੌਂਸਲ ਦੀ ਬੈਠਕ ਹੋਈ। ਇਸ ਵਿੱਚ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ਵੱਖ ਵੱਖ ਮਾਮਲਿਆਂ ’ਤੇ ਚਰਚਾ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ 11 ਮੁੱਖ ਮੰਤਰੀ ਨੀਤੀ ਆਯੋਗ ਕੌਂਸਲ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਇਥੇ ਪ੍ਰਗਤੀ ਮੈਦਾਨ ’ਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਅਤੇ ਜ਼ਿਲ੍ਹਿਆਂ ਨੂੰ ਕਿਹਾ ਕਿ ਉਹ ਸਾਲ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ਲੰਬੇ ਸਮੇਂ ਦਾ ਨਜ਼ਰੀਆ ਤਿਆਰ ਕਰਨ ਜਦੋਂ ਮੁਲਕ ਦੀ ਆਜ਼ਾਦੀ ਦੇ 100 ਸਾਲ ਮੁਕੰਮਲ ਹੋ ਜਾਣਗੇ। ਆਪਣੇ ਸੰਬੋਧਨ ’ਚ ਸ੍ਰੀ ਮੋਦੀ ਨੇ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਵਿੱਤੀ ਸਮਝ ਅਤੇ ਬਿਹਤਰ ਰਾਜ ਪ੍ਰਬੰਧ ਚਲਾਉਣ ਵਾਲੇ ਫ਼ੈਸਲੇ ਲੈਣ ਜੋ ਲੋਕਾਂ ਦੀਆਂ ਖਾਹਿਸ਼ਾਂ ਪੂਰੀਆਂ ਕਰਨ ਵਾਲੇ ਪ੍ਰੋਗਰਾਮ ਲਾਗੂ ਕਰਨ ਦੇ ਸਮਰੱਥ ਹੋਣ। ਗਵਰਨਿੰਗ ਕਾਊਂਸਿਲ ਦੀ ਮੀਟਿੰਗ ਮਗਰੋਂ ਨੀਤੀ ਆਯੋਗ ਦੇ ਸੀਈਓ ਬੀ ਵੀ ਆਰ ਸੁਬਰਾਮਣੀਅਨ ਨੇ ਕਿਹਾ ਕਿ 11 ਮੁੱਖ ਮੰਤਰੀਆਂ ਨੇ ਮੀਟਿੰਗ ’ਚ ਹਿੱਸਾ ਨਹੀਂ ਲਿਆ। -ਪੀਟੀਆਈ



News Source link

- Advertisement -

More articles

- Advertisement -

Latest article