42.7 C
Patiāla
Saturday, May 18, 2024

ਚੰਡੀਗੜ੍ਹ ਦੀ ਅਦਾਲਤ ਨੇ ਬੇਅੰਤ ਸਿੰਘ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ

Must read


ਰਾਮਕ੍ਰਿਸ਼ਨ ਉਪਾਧਿਆਏ

ਚੰਡੀਗੜ੍ਹ, 2 ਜੂਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਅੱਜ ਚੰਡੀਗੜ੍ਹ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ। ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦੋਸ਼ੀ ਲਈ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਹਾਈ ਕੋਰਟ ਨੇ ਕਿਹਾ ਸੀ ਕਿ ਉਮਰ ਕੈਦ ਪੂਰੀ ਕਰ ਚੁੱਕੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀ ਪੱਕੀ ਰਿਹਾਈ ਦਾ ਮਾਮਲਾ ਸਮਰਥ ਅਧਿਕਾਰੀਆਂ ਕੋਲ ਫ਼ੈਸਲੇ ਦੀ ਉਡੀਕ ’ਚ ਹੋਵੇ। ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਗੁਰਮੀਤ 27 ਸਾਲਾਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿੱਚ 27 ਸਾਲ ਪੂਰੇ ਕਰ ਚੁੱਕਾ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਕਈ ਹੋਰ ਉਮਰ ਕੈਦ ਦੇ ਦੋਸ਼ੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਰਿਹਾਅ ਕੀਤਾ ਗਿਆ ਸੀ।





News Source link

- Advertisement -

More articles

- Advertisement -

Latest article