35.7 C
Patiāla
Friday, May 10, 2024

ਪੰਜਾਬ ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਚੋਣ

Must read


ਚੰਡੀਗੜ੍ਹ, 13 ਜੂਨ

ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐੱਮਐੱਸਡੀਸੀ), ਹੁਸ਼ਿਆਰਪੁਰ ਵਿਖੇ ਦੋ ਰੋਜ਼ਾ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ ਚਲਾਈ ਗਈ। ਮਾਰੂਤੀ ਸੁਜ਼ੂਕੀ ਇੰਡੀਆ ਨੇ ਅਪ੍ਰੈਂਟਿਸਸ਼ਿਪ ਲਈ 44 ਆਈਟੀਆਈ ਪਾਸ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਹੈ। ਇਨ੍ਹਾਂ 44 ਉਮੀਦਵਾਰਾਂ ਨੂੰ ਫਿਟਰ, ਵੈਲਡਰ, ਪੇਂਟਰ (ਜਨਰਲ), ਇਲੈਕਟ੍ਰੀਸ਼ੀਅਨ, ਟਰਨਰ, ਡੀਜ਼ਲ ਮਕੈਨਿਕ, ਸੀਓਪੀਏ, ਮਸ਼ੀਨਿਸਟ, ਮਸ਼ੀਨਿਸਟ (ਗ੍ਰਾਈਂਡਰ), ਟੂਲ ਐਂਡ ਡਾਈ, ਮੋਟਰ ਮਕੈਨਿਕ ਵ੍ਹੀਕਲ, ਟਰੈਕਟਰ ਮਕੈਨਿਕ ਟਰੇਡਾਂ ਵਿੱਚ ਸਾਲ ਦੀ ਅਪ੍ਰੈਂਟਿਸਸ਼ਿਪ ਲਈ ਚੁਣਿਆ ਗਿਆ ਹੈ। ਚੁਣੇ ਉਮੀਦਵਾਰਾਂ ਨੂੰ 12,835 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਕੰਪਨੀ ਵੱਲੋਂ ਇਨ੍ਹਾਂ ਨੂੰ 4,160 ਰੁਪਏ ਤੱਕ ਦਾ ਅਟੈਂਡੈਂਸ ਰਿਵਾਰਡ ਵੀ ਦਿੱਤਾ ਜਾਵੇਗਾ। ਸਾਲ ਦੀ ਅਪ੍ਰੈਂਟਿਸਸ਼ਿਪ ਪੂਰੀ ਹੋਣ ਤੋਂ ਬਾਅਦ ਇਨ੍ਹਾਂ 44 ਉਮੀਦਵਾਰਾਂ ਲਈ ਇਸ ਬਹੁ-ਕੌਮੀ ਮਾਰੂਤੀ ਸੁਜ਼ੂਕੀ ਕੰਪਨੀ ਵਿੱਚ ਰੈਗੂਲਰ ਨੌਕਰੀ ਵਾਸਤੇ ਅਪਲਾਈ ਕਰਨ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਇਨ੍ਹਾਂ ਨੂੰ ਅਪ੍ਰੈਂਟਿਸਸ਼ਿਪ ਦੌਰਾਨ ਕੰਪਨੀ ਦੀ ਨੀਤੀ ਅਨੁਸਾਰ ਸਬਸਿਡੀ ਵਾਲਾ ਭੋਜਨ, ਵਰਦੀ ਅਤੇ ਹੋਰ ਲਾਭ ਦਿੱਤੇ ਜਾਣਗੇ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਚੁਣੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਵਿੱਚ ਕੁੱਲ 66 ਉਮੀਦਵਾਰਾਂ, ਜਿਨ੍ਹਾਂ ਨੂੰ ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਵੱਲੋਂ ਸੱਦਾ ਦਿੱਤਾ ਗਿਆ ਸੀ, ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੀ ਚੋਣ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੁਆਰਾ ਇੱਕ ਸਾਲ ਲਈ ਕੀਤੀ ਗਈ ਹੈ।



News Source link

- Advertisement -

More articles

- Advertisement -

Latest article