45.6 C
Patiāla
Monday, May 20, 2024

ਮਨੀਪੁਰ: ਐੱਸਯੂਵੀ ਧਮਾਕੇ ਵਿੱਚ ਤਿੰਨ ਜ਼ਖ਼ਮੀ, ਸ਼ਾਹ ਨੇ 24 ਨੂੰ ਸਰਬ ਪਾਰਟੀ ਮੀਟਿੰਗ ਸੱਦੀ

Must read


ਨਵੀਂ ਦਿੱਲੀ/ਇੰਫਾਲ, 21 ਜੂਨ

ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਕਵਾਤਕਾ ਇਲਾਕੇ ਵਿੱਚ ਇੱਕ ਪੁਲੀ ’ਤੇ ਖੜ੍ਹੀ ਐੱਸਯੂਵੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਆਮ ਨਾਗਰਿਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਐੱਸਯੂਵੀ ਵਿੱਚ ਸਵਾਰ ਡਰਾਈਵਰ ਜਿਓਂ ਹੀ ਵਾਹਨ ਵਿੱਚੋਂ ਉਤਰਿਆ ਤਾਂ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਵਿੱਚ ਜ਼ਖ਼ਮੀ ਵਿਅਕਤੀ ਵਾਹਨ ਦੇ ਨੇੜੇ ਖੜ੍ਹੇ ਸਨ। ਉਨ੍ਹਾਂ ਨੂੰ ਬਿਸ਼ਨੂਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਦੇ ਵਿਗੜੇ ਹਾਲਾਤ ’ਤੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਗ੍ਰਹਿ ਮੰਤਰਾਲੇ ਦੇ ਤਰਜਮਾਨ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਮਨੀਪੁਰ ਵਿੱਚ ਦੋ ਥਾਵਾਂ ’ਤੇ ਬੀਤੀ ਰਾਤ ਰੁਕ-ਰੁਕ ਕੇ ਗੋਲੀਬਾਰੀ ਦੀਆਂ ਰਿਪੋਰਟਾਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਨੀਪੁਰ ਪੂਰਬੀ ਦੇ ਥੰਗਜਿੰਗ ਵਿੱਚ ਰਾਤ ਨੂੰ ਰੁਕ-ਰੁਕ ਕੇ ਗੋਲੀਬਾਰੀ ਹੋਈ ਹੈ।  -ਪੀਟੀਆਈ



News Source link

- Advertisement -

More articles

- Advertisement -

Latest article