43.6 C
Patiāla
Thursday, May 16, 2024

ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਬਣਾਏਗੀ ਸਰਕਾਰ: ਬਲਬੀਰ ਸਿੰਘ

Must read


ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨੀ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ ਜੋ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ, ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਇਲਾਜ ਕਰਵਾਉਣ ਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲੀਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ। ਸਿਹਤ ਮੰਤਰੀ ਅੱਜ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕਰਵਾਈ ‘ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ’ ਦੀ ਪ੍ਰਧਾਨਗੀ ਕਰ ਰਹੇ ਸਨ। 





News Source link

- Advertisement -

More articles

- Advertisement -

Latest article