35 C
Patiāla
Thursday, May 16, 2024

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਜੀਤ ਪਵਾਰ: ਸੂਤਰ

Must read


ਮੁੰਬਈ, 2 ਜੁਲਾਈ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਅਜੀਤ ਪਵਾਰ ਨੇ ਅੱਜ ਇੱਥੇ ਆਪਣੀ ਅਧਿਕਾਰਤ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਹਾਲਾਂਕਿ ਐੱਨਸੀਪੀ ਮੁਖੀ ਸ਼ਰਦ ਪਵਾਰ, ਜਿਹੜੇ ਕਿ ਪੁਣੇ ਵਿੱਚ ਸਨ, ਨੇ ਕਿਹਾ ਉਨ੍ਹਾਂ ਮੀਟਿੰਗ ਪਤਾ ਨਹੀਂ ਹੈ ਪਰ ਉਨ੍ਹਾਂ ਨਾਲ ਹੀ ਆਖਿਆ ਕਿ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਨਾਤੇ ਉਹ ਵਿਧਾਇਕਾਂ ਦੀ ਮੀਟਿੰਗ ਬੁਲਾ ਸਕਦੇ ਹਨ। ਅਜੀਤ ਪਵਾਰ ਨੇ ਹਾਲ ਹੀ ਵਿੱਚ ਇਹ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ’ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਪਾਰਟੀ ਸੰਗਠਨ ਵਿੱਚ ਕੰਮ ਕਰਨਾ ਚਾਹੁੰਦੇ ਹਨ, ਜਿਸ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਅਜੀਤ ਪਵਾਰ ਦੀ ਅਧਿਕਾਰਤ ਰਿਹਾਇਸ਼ ‘ਦੇਵਗਿਰੀ’ ਉੱਤੇ ਮੀਟਿੰਗ ਵਿੱਚ ਮੌਜੂਦ ਐੱਨਸੀਪੀ ਨੇਤਾਵਾਂ ਵਿੱਚ ਛਗਨ ਭੁਜਵਲ ਅਤੇ ਪਾਰਟੀ ਦੀ ਵਰਕਿੰਗ ਪ੍ਰਧਾਨ ਸੁਪ੍ਰਿਆ ਸੁਲੇ ਵੀ ਸ਼ਾਮਲ ਸਨ। ਮੀਟਿੰਗ ਦੇ ਏਜੰਡੇ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਜਦਕਿ ਪੁਣੇ ਵਿੱਚ ਸ਼ਰਦ ਪਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੁੰਬੲੀ ਵਿੱਚ ਮੀਟਿੰਗ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ, ‘‘ਮੈਂ 6 ਜੁਲਾਈ ਨੂੰ ਸੀਨੀਅਰ ਨੇਤਾਵਾਂ ਦੀ ਮੀਟਿੰਗ ਸੱਦੀ ਹੈ ਅਤੇ ਪਾਰਟੀ ਸਬੰਧੀ ਚਰਚਾ ਕੀਤੀ ਜਾਵੇਗੀ।’’ -ਪੀਟੀਆਈ 



News Source link

- Advertisement -

More articles

- Advertisement -

Latest article