ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਭਲਕੇ ਤੋਂ ਸਮਰ ਕੈਂਪ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਇਹ ਸਮਰ ਕੈਂਪ 15 ਜੁਲਾਈ ਤੱਕ ਚੱਲਣਗੇ। ਐਤਕੀਂ ਛੁੱਟੀਆਂ ਵਿਚ ਸਮਰ ਕੈਂਪ ਨਹੀਂ ਲਗਾਏ ਗਏ ਹਨ ਜਦੋਂ ਕਿ ਪਹਿਲਾਂ ਛੁੱਟੀਆਂ ਵਿਚ ਸਮਰ ਕੈਂਪ ਲੱਗਦੇ ਰਹੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।