32.1 C
Patiāla
Friday, May 17, 2024

ਸ਼੍ਰੋਮਣੀ ਕਮੇਟੀ ਵੱਲੋਂ ਯੂਸੀਸੀ ਦਾ ਵਿਰੋਧ – punjabitribuneonline.com

Must read


ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜੁਲਾਈ
ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਨੇ ਸਾਂਝੇ ਸਿਵਲ ਕੋਡ(ਯੂਸੀਸੀ) ਨੂੰ ਰੱਦ ਕਰਦਿਆਂ ਕਿਹਾ ਕਿ ਦੇਸ਼ ਵਿੱਚ ਅਜਿਹੇ ਕਾਨੂੰਨ ਦੀ ਲੋੜ ਨਹੀਂ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੈਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਮਗਰੋਂ ਕੀਤਾ। ਮੀਟਿੰਗ ਦੀ ਕਾਰਵਾਈ ਮੀਡੀਆ ਨਾਲ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਸਾਂਝਾ ਸਿਵਲ ਕੋਡ ਦਾ ਮਾਮਲਾ ਅੱਜ ਸਿੱਖ ਵਿਦਵਾਨਾਂ ਵੱਲੋਂ ਵਿਚਾਰਿਆ ਗਿਆ ਹੈ ਅਤੇ ਆਪਣੀ ਰਿਪੋਰਟ ਅੰਤਰਿੰਗ ਕਮੇਟੀ ਨੂੰ ਦਿੱਤੀ ਹੈ। ਸਿੱਖ ਵਿਦਵਾਨਾਂ ਨੇ ਆਖਿਆ ਕਿ ਇਸ ਨਵੇਂ ਕਾਨੂੰਨ ਦੀ ਦੇਸ਼ ਵਿੱਚ ਕੋਈ ਲੋੜ ਨਹੀਂ ਹੈ। ਇਸ ਨਾਲ ਘੱਟ ਗਿਣਤੀਆਂ ਦੀ ਹੋਂਦ ਤੇ ਪਛਾਣ ਨੂੰ ਖਤਰਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੇ ਮਾਮਲੇ ਵਿੱਚ ਹੋਈ ਬੇਨਿਯਮੀ ਦੇ ਮਾਮਲੇ ਨੂੰ ਵਿਚਾਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਘੋਖ ਵਾਸਤੇ ਪੰਜ ਮੈਂਬਰੀ ਕਮੇਟੀ ਬਣਾਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ 51 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਸਿੱਖ ਕਤਲੇਆਮ ਦੇ ਮਾਮਲੇ ਦੀ ਪੈਰਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਹਾਲ ਹੀ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਦਿੱਲੀ ਕਮੇਟੀ ਦੇ ਹੀ ਦੋ ਵਕੀਲਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਕਮੇਟੀ ਵੱਲੋਂ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਵਾਸਤੇ ਆਪਣਾ ਨਿੱਜੀ ਚੈਨਲ ਸ਼ੁਰੂ ਕਰਨ ਸਬੰਧੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਸਬ ਕਮੇਟੀ ਬਣਾਈ ਗਈ ਹੈ ਅਤੇ ਉਹ ਇਸ ’ਤੇ ਲਗਾਤਾਰ ਵਿਚਾਰ ਰਹੀ ਹੈ।

The post ਸ਼੍ਰੋਮਣੀ ਕਮੇਟੀ ਵੱਲੋਂ ਯੂਸੀਸੀ ਦਾ ਵਿਰੋਧ appeared first on punjabitribuneonline.com.



News Source link

- Advertisement -

More articles

- Advertisement -

Latest article