33 C
Patiāla
Wednesday, May 22, 2024

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੂਬਾਈ ਆਗੂ ਬਲੈਕਮੇਲ ਕਰਨ ਤੇ ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

Must read


ਪਰਮਜੀਤ ਸਿੰਘ
ਫ਼ਾਜ਼ਿਲਕਾ, 20 ਜੁਲਾਈ
ਜ਼ਿਲ੍ਹੇ ਦੇ ਪਿੰਡ ਮੁਹਾਰ ਖੀਵਾ ਦੇ ਵਸਨੀਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਨੂੰ ਪੁਲੀਸ ਨੇ ਬਲੈਕਮੇਲ ਕਰਨ ਤੇ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਿਟੀ ਦੇ ਇੰਚਾਰਜ ਚੰਦਰ ਸ਼ੇਖਰ ਨੇ ਦੱਸਿਆ ਕਿ ਪੈਸਿਆਂ ਦੇ ਲੈਣਦੇਣ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਗਦੀਸ਼ ਸਿੰਘ ਮਨਸਾ ’ਤੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਐੱਸਪੀ (ਹੈਡਕੁਆਰਟਰ) ਮੋਹਨ ਲਾਲ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੇ ਜਾਣ ਤੋਂ ਬਾਅਦ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਦਈ ਧਿਰ ਹਰਨੇਕ ਸਿੰਘ ਵੱਲੋਂ ਦੋਸ਼ ਲਗਾਏ ਗਏ ਹਨ ਕਿ ਕਥਿਤ ਦੋਸ਼ੀ ਵੱਲੋਂ ਬਲੈਕਮੇਲ ਕਰ ਕੇ ਉਨ੍ਹਾਂ ਕੋਲੋਂ ਕਰੀਬ ਦੋ ਲੱਖ ਰੁਪਏ ਲਏ ਗਏ ਸਨ। ਉਨ੍ਹਾਂ ਵੱਲੋਂ ਕਥਿਤ ਦੋਸ਼ੀ ਨੂੰ ਕਿਸੇ ਰਾਜ਼ੀਨਾਮੇ ਲਈ ਪੈਸੇ ਦਿੱਤੇ ਗਏ ਸਨ, ਜਿਹੜੇ ਕਿ ਦੋਹਾਂ ਧਿਰਾਂ ਤੱਕ ਨਹੀਂ ਪਹੁੰਚੇ ਅਤੇ ਕਥਿਤ ਦੋਸ਼ੀ ਨੇ ਉਹ ਪੈਸੇ ਆਪਣੇ ਕੋਲ ਹੀ ਰੱਖ ਲਏ। ਅੱਜ ਪੁਲੀਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੀਆਂ ਠੱਗੀਆਂ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉੱਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਕੋਲੋਂ ਜਦੋਂ ਫੜੇ ਗਏ ਇਸ ਆਗੂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੱਥੇਬੰਦੀ ਆਪਣੇ ਵਿਧਾਨ ਮੁਤਾਬਕ ਆਪਣੇ ਆਗੂ ਖ਼ਿਲਾਫ਼ ਕਾਰਵਾਈ ਕਰੇਗੀ।



News Source link
#ਕਸਨ #ਮਜ਼ਦਰ #ਸਘਰਸ਼ #ਕਮਟ #ਦ #ਸਬਈ #ਆਗ #ਬਲਕਮਲ #ਕਰਨ #ਤ #ਧਖਧੜ #ਦ #ਦਸ #ਹਠ #ਗਰਫ਼ਤਰ

- Advertisement -

More articles

- Advertisement -

Latest article