33.6 C
Patiāla
Monday, May 20, 2024

ਹੜ੍ਹ ਦੇ ਖ਼ਤਰੇ ਨੇ ਮੁੜ ਵਧਾਈ ਕਿਸਾਨਾਂ ਦੀ ਚਿੰਤਾ – punjabitribuneonline.com

Must read


ਪਰਮਜੀਤ ਸਿੰਘ
ਫ਼ਾਜ਼ਿਲਕਾ, 23 ਜੁਲਾਈ
ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹ ਦੇ ਖ਼ਤਰੇ ਨੇ ਕਿਸਾਨਾਂ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਇਸੇ ਤਰ੍ਹਾਂ ਸਰਹੱਦੀ ਪਿੰਡ ਗੁੱਦੜ ਭੈਣੀ ਦੇ ਕਿਸਾਨ ਵੀ ਹੜ੍ਹਾਂ ਦੇ ਖਤਰੇ ਕਾਰਨ ਚਿੰਤਤ ਹਨ। ਕਿਸਾਨ ਲਖਵਿੰਦਰ ਸਿੰਘ, ਜਗਮੀਤ ਸਿੰਘ ਤੇ ਹੋਰਨਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਆਏ ਹੜ੍ਹ ਨੇ ਉਨ੍ਹਾਂ ਦੇ ਪਿੰਡ ਅਤੇ ਆਸ-ਪਾਸ ਦੇ ਕਿਸਾਨਾਂ ਦੇ ਘਰਾਂ ਦੇ ਨਾਲ-ਨਾਲ ਫ਼ਸਲਾਂ ਦਾ ਵੀ ਨੁਕਸਾਨ ਕੀਤਾ ਹੈ। ਉਨ੍ਹਾਂ ਅਜੇ ਹੜ੍ਹ ਦਾ ਖ਼ਤਰਾ ਘਟਿਆ ਨਹੀਂ ਸੀ ਕਿ ਪਾਣੀ ਦਾ ਪੱਧਰ ਮੁੜ ਵਧਣ ਲੱਗਿਆ ਹੈ। ਇਸ ਕਾਰਨ ਕਿਸਾਨ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਨੇੜੇ ਬੀਐੱਸਐੱਫ ਦੀ ਕੰਡਿਆਲੀ ਤਾਰ ਦੇ ਕੋਲ ਪੁਲ ਬਣਾਇਆ ਗਿਆ ਹੈ। ਇਸ ਪੁਲ ਦੇ ਹੇਠਾਂ ਤੋਂ ਪਾਕਿਸਤਾਨ ਵਾਲੇ ਪਾਸਿਓਂ ਉਨ੍ਹਾਂ ਦੇ ਖੇਤਾਂ ਵਿੱਚੋਂ ਲੰਘਦਾ ਹੋਇਆ ਪਾਣੀ ਭਾਰਤ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ਦੇ ਪਾਕਿਸਤਾਨ ਵਾਲੇ ਪਾਸੇ ਵੱਡੀ ਮਾਤਰਾ ’ਚ ਕਲਾਲ ਬੂਟੀ ਫਸੀ ਹੋਈ ਹੈ ਜਿਸ ਕਾਰਨ ਪਾਣੀ ਉੱਥੇ ਹੀ ਰੁਕ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇੱਥੇ ਡਰੇਨੇਜ ਵਿਭਾਗ ਦੇ ਕੁਝ ਅਧਿਕਾਰੀ ਵੀ ਮੁਆਇਨਾ ਕਰਨ ਆਏ ਸਨ। ਉਨ੍ਹਾਂ ਨੂੰ ਇਸ ਨੂੰ ਹਟਾਉਣ ਦੀ ਬੇਨਤੀ ਕੀਤੀ ਤਾਂ ਉਹ ਟਾਲ-ਮਟੋਲ ਕਰ ਗਏ।
ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਕਿਸਾਨ ਆਪਣੀ ਝੋਨੇ ਦੀ ਫ਼ਸਲ ਬਰਬਾਦ ਹੋਣ ਤੋਂ ਬਾਅਦ ਮੁੜ ਬਿਜਾਈ ਕਰ ਰਹੇ ਹਨ। ਜੇਕਰ ਮੁੜ ਹੜ੍ਹ ਆਉਂਦਾ ਹੈ ਤਾਂ ਉਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਉਨ੍ਹਾਂ ਦੇ ਘਰਾਂ ਦੇ ਨੁਕਸਾਨ ਲਈ ਡੇਢ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।



News Source link

- Advertisement -

More articles

- Advertisement -

Latest article