44.8 C
Patiāla
Friday, May 17, 2024

ਅਧੀਰ ਰੰਜਨ ਚੌਧਰੀ ਲੋਕ ਸਭਾ ਤੋਂ ਮੁਅੱਤਲ

Must read


ਨਵੀਂ ਦਿੱਲੀ, 10 ਅਗਸਤ

ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੂੰ ਅੱਜ ਬੇਭਰੋਸਗੀ ਮਤੇ ’ਤੇ ਬਹਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਹੇਠਲੇ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮੁੱਦੇ ’ਤੇ ਮਰਿਆਦਾ ਕਮੇਟੀ ਦੀ ਰਿਪੋਰਟ ਆਉਣ ਤੱਕ ਉਹ ਮੁਅੱਤਲ ਰਹਿਣਗੇ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ੍ਰੀ ਚੌਧਰੀ ਨੂੰ ਮੁਅੱਤਲ ਕਰਨ ਦਾ ਮਤਾ ਲਿਆਂਦਾ ਤੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਤੇ ਹੋਰ ਮੰਤਰੀਆਂ ਦੇ ਸੰਬੋਧਨ ਦੌਰਾਨ ਸਦਨ ਦੀ ਕਾਰਵਾਈ ’ਚ ਅੜਿੱਕਾ ਪਾਇਆ ਹੈ। ਇਹ ਮਤਾ ਜੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਕਾਂਗਰਸ ਨੇ ਆਪਣੇ ਆਗੂ ਖ਼ਿਲਾਫ਼ ਕਾਰਵਾਈ ਨੂੰ ਹੈਰਾਨੀ ਭਰੀ ਤੇ ਗ਼ੈਰ ਜਮਹੂਰੀ ਦੱਸਿਆ। ਲੋਕ ਸਭਾ ’ਚ ਕਾਂਗਰਸ ਦੇ ਵ੍ਹਿੱਪ ਮਨੀਕਮ ਟੈਗੋਰ ਨੇ ਕਿਹਾ, ‘‘ਪਹਿਲੀ ਵਾਰ ਮੋਦੀ ਖ਼ਿਲਾਫ਼ ਬੋਲਣ ’ਤੇ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਲੋਕ ਸਭਾ ’ਚ ਆਗੂ ਅਧੀਰ ਰੰਜਨ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ। ਹੈਰਾਨੀਜਨਕ। ਇਹ ਤਾਨਾਸ਼ਾਹੀ ਨਿੰਦਣਯੋਗ ਹੈ।’’  -ਪੀਟੀਆਈ



News Source link

- Advertisement -

More articles

- Advertisement -

Latest article