42.7 C
Patiāla
Saturday, May 18, 2024

ਸ਼ਰਜੀਲ ਇਮਾਮ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ ਨੋਟਿਸ

Must read


ਨਵੀਂ ਦਿੱਲੀ, 29 ਅਗਸਤ

ਇਥੋਂ ਦੀ ਅਦਾਲਤ ਨੇ ਸਾਲ 2020 ’ਚ ਦਿੱਲੀ ’ਚ ਹੋਏ ਫਿਰਕੂ ਦੰਗਿਆਂ ਦੇ ਮਾਮਲੇ ’ਚ ਦੇਸ਼ਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਵੱਲੋਂ ਜ਼ਮਾਨਤ ਸਬੰਧੀ ਦਾਇਰ ਪਟੀਸ਼ਨ ’ਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ। ਐਡੀਸ਼ਨਲ ਸੈਸ਼ਨਜ਼ ਜੱਜ ਅਮਿਤਾਭ ਰਾਵਤ ਨੇ ਦਿੱਲੀ ਪੁਲੀਸ ਨੂੰ ਬੀਤੇ ਸ਼ੁੱਕਰਵਾਰ ਨੋਟਿਸ ਜਾਰੀ ਕੀਤਾ ਸੀ ਤੇ ਕੇਸ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਵੇਗੀ। ੲਿਮਾਮ ਵੱਲੋਂ ਦਾਇਰ ਪਟੀਸ਼ਨ ਅਨੁਸਾਰ ਉਹ 28 ਜਨਵਰੀ 2020 ਤੋਂ ਹਿਰਾਸਤ ਵਿਚ ਹੈ ਅਤੇ ਉਸ ਨੇ ਜੇਲ੍ਹ ਵਿੱਚ ਸਾਢੇ ਤਿੰਨ ਸਾਲਾਂ ਤੋਂ ਵੱਧ ਸਮਾਂ ਬਿਤਾ ਦਿੱਤਾ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਦਿੱਲੀ ਹਾਈ ਕੋਰਟ ਨੇ ਮੌਜੂਦਾ ਕੇਸ ਵਿੱਚ ਆਈਪੀਸੀ ਦੀ ਧਾਰਾ 124 (ਦੇਸ਼ਧ੍ਰੋਹ) ਦੇ ਮਾਮਲੇ ’ਚ ਅਦਾਲਤੀ ਕਾਰਵਾਈ ’ਤੇ ਸਟੇਅ ਲਗਾ ਦਿੱਤੀ ਸੀ ਤੇ ਉਸ ਦੇ ਖ਼ਿਲਾਫ਼ ਯੂਏਪੀਏ ਤਹਿਤ ਧਾਰਾ 153-ਏ, 153-ਬੀ, 505 ਤੇ ਧਾਰਾ 13 ਤਹਿਤ ਹੀ ਦੋਸ਼ ਆਇਦ ਹਨ। -ਪੀਟੀਆਈ



News Source link

- Advertisement -

More articles

- Advertisement -

Latest article